ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਦੇ ਆਦੇਸ਼ : ਪ੍ਰੇਗਾਬਾਲਿਨ ਦਵਾਈ ਦੀ ਖੁੱਲੀ ਵਰਤੋਂ ਉੱਤੇ ਪਾਬੰਦੀ

Spread the love

ਅੰਮ੍ਰਿਤਸਰ,2 ਸਤੰਬਰ 2024ਪ੍ਰੇਗਾਬਾਲਿਨ ਦੇ ਫਾਰਮੂਲੇ ਤਹਿਤ ਬਣੀ ਦੀਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ , ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲੀ ਵਿਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫਾਰਿਸ਼ ਦੇ ਨਾਲ ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ। ਜਾਰੀ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗ੍ਰਾਮ ਅਤੇ 300 ਮਿਲੀਗ੍ਰਾਮ ਵਾਲੇ ਪ੍ਰੇਗਾਬਾਲਿਨ ਦੇ ਫਾਰਮੂਲੇ ਦੀ ਜਨਤਕ ਤੌਰ ‘ਤੇ ਬਹੁਤ ਜ਼ਿਆਦਾ ਦੁਰਵਰਤੋਂ ਕੀਤੀ ਜਾ ਰਹੀ ਹੈ। ਬਹੁਤ ਸਾਰੇ ਲੋਕ ਇਸ ਫਾਰਮੂਲੇ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੀਗਾਬਾਲਿਨ 150mg/300mg ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ 75 ਮਿਲੀਗ੍ਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ।

             ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਆਦੇਸ਼ ਦਿੱਤੇ ਹਨ ਕਿ ਇਸ ਫਾਰਮੂਲੇ ਦੇ 75 ਮਿਲੀਗ੍ਰਾਮ ਤੋਂ ਵੱਧ ਕੈਪਸੂਲ/ਟੈਬਲੇਟ ਦੇ ਭੰਡਾਰਨ ਅਤੇ ਵਿਕਰੀ 'ਤੇ ਪੂਰਨ ਪਾਬੰਦੀ ਹੋਵੇਗੀ। ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲੀਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਇਸ ਤੋਂ ਇਲਾਵਾ 75 ਮਿਲੀਗ੍ਰਾਮ ਤੱਕ ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣਗੇ।

ਸਾਰੇ ਵਿਕਰੇਤਾ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਵੇਚੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਨੁਸਖ਼ੇ ਦੀ ਲੋੜ ਤੋਂ ਵੱਧ ਨਾ ਹੋਵੇ।

Related Posts

Leave a Reply

Your email address will not be published. Required fields are marked *

You Missed

ਮਿਡਲ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਾਈ ਗਈ

ਮਿਡਲ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਾਈ ਗਈ

ਪੰਚਾਇਤੀ ਚੋਣਾਂ 2024- ਨਾਮਜ਼ਦਗੀ ਲਈ ਅੰਮ੍ਰਿਤਸਰ ਜਿਲ੍ਹੇ ਦੇ ਇਹਨਾਂ ਥਾਵਾਂ ਤੇ ਬਣੇ ਵਿਸ਼ੇਸ਼ ਕੇਂਦਰ – ਪੜ੍ਹੋ ਖ਼ਬਰ

ਪੰਚਾਇਤੀ ਚੋਣਾਂ 2024- ਨਾਮਜ਼ਦਗੀ ਲਈ ਅੰਮ੍ਰਿਤਸਰ ਜਿਲ੍ਹੇ ਦੇ ਇਹਨਾਂ ਥਾਵਾਂ ਤੇ ਬਣੇ ਵਿਸ਼ੇਸ਼ ਕੇਂਦਰ – ਪੜ੍ਹੋ ਖ਼ਬਰ

SDM ਬਾਬਾ ਬਕਾਲਾ ਵੀ ਹੋਏ ਤਬਦੀਲ ,124 IAS /PCS ਅਧਿਕਾਰੀ ਤਬਦੀਲ ,ਜਾਣੋ ਕੌਣ ਬਣੇ ਨਵੇਂ SDM

SDM ਬਾਬਾ ਬਕਾਲਾ ਵੀ ਹੋਏ ਤਬਦੀਲ ,124 IAS /PCS ਅਧਿਕਾਰੀ ਤਬਦੀਲ ,ਜਾਣੋ ਕੌਣ ਬਣੇ ਨਵੇਂ SDM

ਜਾਣੋ ਕੌਣ  ਬਣੇ ਬਾਬਾ ਬਕਾਲਾ ਦੇ ਨਵੇਂ DSP, 7 IPS ਅਫ਼ਸਰਾਂ ਸਮੇਤ ਪੰਜਾਬ ਪੁਲਿਸ ਦੇ 143 ਹੋਰ ਅਫ਼ਸਰਾਂ ਦਾ ਤਬਾਦਲਾ

ਜਾਣੋ ਕੌਣ  ਬਣੇ ਬਾਬਾ ਬਕਾਲਾ ਦੇ ਨਵੇਂ DSP, 7 IPS ਅਫ਼ਸਰਾਂ ਸਮੇਤ ਪੰਜਾਬ ਪੁਲਿਸ ਦੇ 143 ਹੋਰ ਅਫ਼ਸਰਾਂ ਦਾ ਤਬਾਦਲਾ

17ਵਾਂ ‘ਮੇਲਾ ਉਮਰਾਨੰਗਲ ਦਾ ‘ ਇਸ ਵਾਰ ਫਿਰ ਪਾਵੇਗਾ ਮਾਝੇ ਵਿਚ ਧੁੰਮਾਂ , ਨਵੰਬਰ ਮਹੀਨੇ ਵਿਚ ਦੋ ਰੋਜਾ ਹੋਵੇਗਾ ਖੇਡ ਤੇ ਸਭਿਆਚਾਰਕ ਮੇਲਾ

17ਵਾਂ ‘ਮੇਲਾ ਉਮਰਾਨੰਗਲ ਦਾ ‘ ਇਸ ਵਾਰ ਫਿਰ ਪਾਵੇਗਾ ਮਾਝੇ ਵਿਚ ਧੁੰਮਾਂ , ਨਵੰਬਰ ਮਹੀਨੇ ਵਿਚ ਦੋ ਰੋਜਾ ਹੋਵੇਗਾ ਖੇਡ ਤੇ ਸਭਿਆਚਾਰਕ ਮੇਲਾ

ਸ਼ਾਕਸ਼ੀ ਸਾਹਨੀ ਨੇ ਨਵੇਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਜੋਂ ਸੰਭਾਲਿਆ ਅਹੁੱਦਾ

ਸ਼ਾਕਸ਼ੀ ਸਾਹਨੀ ਨੇ ਨਵੇਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਜੋਂ ਸੰਭਾਲਿਆ ਅਹੁੱਦਾ

You cannot copy content of this page