ਜੰਡਿਆਲਾ ਗੁਰੂ ਪੁਲਿਸ ਨੂੰ ਕਾਮਯਾਬੀ: ਫਿਰੌਤੀ ਮੰਗਣ ਵਾਲੇ ਗੈਂਗ ਦੇ 5 ਮੈਂਬਰ 24 ਘੰਟੇ ਚ ਕੀਤੇ ਕਾਬੂ

Spread the love


                                         ਜੰਡਿਆਲਾ ਗੁਰੂ –  4  ਸਤੰਬਰ (ਕਰਮਜੀਤ ਸਿੰਘ ਖਿਲਚਿਆਂ) — ਅੱਜ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸ੍ਰ ਚਰਨਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜੰਡਿਆਲਾ ਗੁਰੂ ਦੇ ਨਜ਼ਦੀਕ ਪਿੰਡ ਨੰਗਲ ਗੁਰੂ ਵਿੱਚ ਆਰ.ਐਮ.ਪੀ. ਡਾਕਟਰ ਵਜੋਂ ਕਲੀਨਿਕ ਚਲਾ ਰਹੇ ਸੁਖਦੇਵ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਤਾਰਾਗੜ੍ਹ ਤਲਾਵਾਂ ਨੇ ਬੀਤੇ ਦਿਨ 03-09-2024 ਨੂੰ ਜੰਡਿਆਲਾ ਗੁਰੂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿੱਚ ਸ਼ਿਕਾਇਤ ਕਰਤਾ ਵੱਲੋਂ ਦੱਸਿਆ ਗਿਆ ਕਿ ਉਸ ਨੂੰ ਅਣਪਛਾਤੇ ਵਿਦੇਸ਼ੀ ਫ਼ੋਨ ਨੰਬਰਾਂ ਰਾਹੀਂ ਬਾਰ ਬਾਰ ਕਾਲਾਂ ਆਉਂਦੀਆਂ ਰਹੀਆਂ ਸਨ, ਪਰ ਉਸ ਨੇ ਉਹ ਕਾਲਾਂ ਰਿਸੀਵ ਨਹੀਂ ਕੀਤੀਆਂ। 22 ਅਗਸਤ 2024 ਨੂੰ ਜਦ ਰਾਤ ਵੇਲ਼ੇ ਉਹ ਆਪਣਾ ਕਲੀਨਿਕ ਬੰਦ ਕਰਨ ਉਪਰੰਤ ਆਪਣੇ ਪੁੱਤਰ ਨਾਲ਼ ਘਰ ਵਾਪਸ ਜਾ ਰਿਹਾ ਸੀ ਤਾਂ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੋਕ ਤੇ ਉਹਨਾਂ ਦਾ ਫ਼ੋਨ ਚੁੱਕਣ ਅਤੇ 5 ਲੱਖ ਰੁਪਏ ਦੀ ਫਿਰੌਤੀ ਦੇਣ ਲਈ ਧਮਕਾਇਆ ਗਿਆ। ਇਸ ਮਾਮਲੇ ਦੀ ਸਖ਼ਤੀ ਨਾਲ਼ ਜਾਂਚ ਕਰਦਿਆਂ ਡੀਐਸਪੀ ਜੰਡਿਆਲਾ ਗੁਰੂ ਸ੍ਰ. ਰਵਿੰਦਰ ਸਿੰਘ ਅਤੇ ਇੰਸਪੈਕਟਰ ਮੁਖ਼ਤਿਆਰ ਸਿੰਘ ਵੱਲੋਂ ਆਪਣੀ ਪੁਲਿਸ ਟੀਮ ਸਮੇਤ ਆਧੁਨਿਕ ਤਕਨੀਕ ਦੀ ਮਦਦ ਨਾਲ 24 ਘੰਟੇ ਵਿੱਚ 7 ਮੈਂਬਰੀ ਫ਼ਿਰੌਤੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਫੜ੍ਹੇ ਇਹਨਾਂ ਦੋਸ਼ੀਆਂ ਕੋਲ਼ੋਂ ਦੇਸੀ ਪਿਸਤੌਲ 312 ਬੋਰ, ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਪਲਸਰ, XUV ਮਹਿੰਦਰਾ ਕਾਰ ਅਤੇ ਡੇਢ ਲੱਖ ਰੁਪਏ ਦੀ ਨਕਦੀ ਰਕਮ ਬਰਾਮਦ ਕੀਤੀ।                

ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸ੍ਰ ਚਰਨਜੀਤ ਸਿੰਘ ਨੇ ਦੱਸਿਆ ਕਿ 2 ਭਗੌੜੇ ਦੋਸ਼ੀ ਵੀ ਜਲਦ ਹੀ ਪੁਲਿਸ ਦੀ ਗਿਰਫ਼ਤ ਵਿੱਚ ਹੋਣਗੇ, ਕਿਸੇ ਦੋਸ਼ੀ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ

Related Posts

SDM ਬਾਬਾ ਬਕਾਲਾ ਵੀ ਹੋਏ ਤਬਦੀਲ ,124 IAS /PCS ਅਧਿਕਾਰੀ ਤਬਦੀਲ ,ਜਾਣੋ ਕੌਣ ਬਣੇ ਨਵੇਂ SDM

Spread the love

Kamaal News

Continue reading
ਜਾਣੋ ਕੌਣ  ਬਣੇ ਬਾਬਾ ਬਕਾਲਾ ਦੇ ਨਵੇਂ DSP, 7 IPS ਅਫ਼ਸਰਾਂ ਸਮੇਤ ਪੰਜਾਬ ਪੁਲਿਸ ਦੇ 143 ਹੋਰ ਅਫ਼ਸਰਾਂ ਦਾ ਤਬਾਦਲਾ

Spread the love

Kamaal News

Continue reading

Leave a Reply

Your email address will not be published. Required fields are marked *

You Missed

SDM ਬਾਬਾ ਬਕਾਲਾ ਵੀ ਹੋਏ ਤਬਦੀਲ ,124 IAS /PCS ਅਧਿਕਾਰੀ ਤਬਦੀਲ ,ਜਾਣੋ ਕੌਣ ਬਣੇ ਨਵੇਂ SDM

SDM ਬਾਬਾ ਬਕਾਲਾ ਵੀ ਹੋਏ ਤਬਦੀਲ ,124 IAS /PCS ਅਧਿਕਾਰੀ ਤਬਦੀਲ ,ਜਾਣੋ ਕੌਣ ਬਣੇ ਨਵੇਂ SDM

ਜਾਣੋ ਕੌਣ  ਬਣੇ ਬਾਬਾ ਬਕਾਲਾ ਦੇ ਨਵੇਂ DSP, 7 IPS ਅਫ਼ਸਰਾਂ ਸਮੇਤ ਪੰਜਾਬ ਪੁਲਿਸ ਦੇ 143 ਹੋਰ ਅਫ਼ਸਰਾਂ ਦਾ ਤਬਾਦਲਾ

ਜਾਣੋ ਕੌਣ  ਬਣੇ ਬਾਬਾ ਬਕਾਲਾ ਦੇ ਨਵੇਂ DSP, 7 IPS ਅਫ਼ਸਰਾਂ ਸਮੇਤ ਪੰਜਾਬ ਪੁਲਿਸ ਦੇ 143 ਹੋਰ ਅਫ਼ਸਰਾਂ ਦਾ ਤਬਾਦਲਾ

17ਵਾਂ ‘ਮੇਲਾ ਉਮਰਾਨੰਗਲ ਦਾ ‘ ਇਸ ਵਾਰ ਫਿਰ ਪਾਵੇਗਾ ਮਾਝੇ ਵਿਚ ਧੁੰਮਾਂ , ਨਵੰਬਰ ਮਹੀਨੇ ਵਿਚ ਦੋ ਰੋਜਾ ਹੋਵੇਗਾ ਖੇਡ ਤੇ ਸਭਿਆਚਾਰਕ ਮੇਲਾ

17ਵਾਂ ‘ਮੇਲਾ ਉਮਰਾਨੰਗਲ ਦਾ ‘ ਇਸ ਵਾਰ ਫਿਰ ਪਾਵੇਗਾ ਮਾਝੇ ਵਿਚ ਧੁੰਮਾਂ , ਨਵੰਬਰ ਮਹੀਨੇ ਵਿਚ ਦੋ ਰੋਜਾ ਹੋਵੇਗਾ ਖੇਡ ਤੇ ਸਭਿਆਚਾਰਕ ਮੇਲਾ

ਸ਼ਾਕਸ਼ੀ ਸਾਹਨੀ ਨੇ ਨਵੇਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਜੋਂ ਸੰਭਾਲਿਆ ਅਹੁੱਦਾ

ਸ਼ਾਕਸ਼ੀ ਸਾਹਨੀ ਨੇ ਨਵੇਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਜੋਂ ਸੰਭਾਲਿਆ ਅਹੁੱਦਾ

ਜੇਕਰ ਤੁਸੀਂ ਸਤੰਬਰ ਦੀਆਂ ਇਹਨਾਂ ਤਰੀਖਾਂ ਨੂੰ ਰੇਲ ਰਾਹੀਂ ਕਰ ਰਹੇ ਹੋ ਸਫ਼ਰ ਤਾਂ ਇਸ ਰੇਲ ਰੋਕੋ ਅੰਦੋਲਨ ਨੂੰ ਧਿਆਨ ਚ ਰੱਖ ਕੇ ਕਰੋ ਸਫ਼ਰ – ਪੜ੍ਹੋ ਪੂਰੀ ਖਬਰ

ਜੇਕਰ ਤੁਸੀਂ ਸਤੰਬਰ ਦੀਆਂ ਇਹਨਾਂ ਤਰੀਖਾਂ ਨੂੰ ਰੇਲ ਰਾਹੀਂ ਕਰ ਰਹੇ ਹੋ ਸਫ਼ਰ ਤਾਂ ਇਸ ਰੇਲ ਰੋਕੋ ਅੰਦੋਲਨ ਨੂੰ ਧਿਆਨ ਚ ਰੱਖ ਕੇ ਕਰੋ ਸਫ਼ਰ – ਪੜ੍ਹੋ ਪੂਰੀ ਖਬਰ

ਹੁਣ ਕੰਪਿਊਟਰ ਟੀਚਰ ਕਰਨਗੇ ਮੁੱਖ ਮੰਤਰੀ ਨਿਵਾਸ ਘਿਰਾਓ – ਜਾਣੋ ਕਾਰਨ

ਹੁਣ ਕੰਪਿਊਟਰ ਟੀਚਰ ਕਰਨਗੇ ਮੁੱਖ ਮੰਤਰੀ ਨਿਵਾਸ ਘਿਰਾਓ – ਜਾਣੋ ਕਾਰਨ

You cannot copy content of this page