ਪਿੰਡ ਸੰਗਤਪੁਰਾ ਵਿਖੇੇ ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗਣ ਦੀ ਘਟਨਾ ਦਾ ਪਤਾ ਲੱਗਣ ‘ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਕੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ
ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਕਰਵਾਇਆ ਦਾਖਲ
ਤਰਨ ਤਾਰਨ, 05 ਸਤੰਬਰ :
ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੰਗਤਪੁਰਾ (ਨੇੜੇ ਚੋਹਲਾ ਸਾਹਿਬ) ਵਿਖੇੇ ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗਣ ਦੀ ਘਟਨਾ ਦਾ ਪਤਾ ਲੱਗਣ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਤੁਰੰਤ ਘਟਨਾ ਸਥਾਨ ‘ਤੇ ਪਹੁੰਚੇ ‘ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੋਕੇ ‘ਤੇ ਹਾਜ਼ਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗਣ ਕਾਰਨ ਲੱਗਭੱਗ 12 ਬੰਦੇ ਜ਼ਖਮੀ ਹੋਏ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਅਤੇ ਗੁਰੂ ਨਾਨਕ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਲਈ ਤੁਰੰਤ ਦਾਖਲ ਕਰਵਾਇਆ ਗਿਆ।
————
ਸੰਗਤਪੁਰਾ ਗੁਰਦੁਆਰਾ ਸਾਹਿਬ ਘਟਨਾ ਤੇ ਪੁੱਜਾ ਇਹ ਅਫ਼ਸਰ ਜਾਣਿਆ ਸਟੇਟਸ
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸਿਆਂ ਅਤੇ ਸਮੇਂ ਦੀ ਹੋ ਰਹੀ ਬੱਚਤ-ਜੱਗਾ ਮਜੀਠਾ
Spread the love ਮਾਨ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਮੋਕੇ ਤੋ ਹੀ ਲੋਕਾਂ ਨੁੰ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ ਅੰਮ੍ਰਿਤਸਰ, 3 ਸਤੰਬਰ 2024– ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ…