ਬਿਆਸ(ਰੋਹਿਤ ਅਰੋੜਾ) ਅੱਜ ਪਹਿਲੀ ਪਾਤਸਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਇਆ ਜੋ ਬਿਆਸ ਵਿਖੇ ਆਉਣ ਤੇ ਪੰਜਾਬ ਪੁਲਿਸ ਥਾਣਾ ਬਿਆਸ ਦੇ ਡੀ ਐਸ ਪੀ ਸੂਵਿੰਦਰਪਾਲ ਸਿੰਘ ਅਤੇ ਇੰਸਪੈਕਟਰ ਹਰਪਾਲ ਸਿੰਘ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਵਿਆਹ ਪੁਰਬ ਜੋ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਨਗਰ ਕੀਰਤਨ ਜਿਸ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਲਕੀ ਸ਼ੁਸ਼ੋਬਿਤ ਹੁੰਦੀ ਹੈ ਨੂੰ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਵਲੋ ਐਸਐਸਪੀ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਅੱਗੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਪੰਜਾਬ ਪੁਲਿਸ ਦੇ ਇਸ ਕਾਰਜ ਦੀ ਹਰ ਕੋਈ ਸ਼ਲਾਂਘਾ ਕਰਦਾ ਹੋਇਆ ਦਿਖਾਈ ਦਿੱਤਾ।